Type Here to Get Search Results !

ਲਗਾਤਾਰ ਦੋ ਛੁੱਟੀਆਂ, ਸਕੂਲ ਰਹਿਣਗੇ ਬੰਦ

 



ਭਾਵੇਂ ਹੜ੍ਹਾਂ ਤੋਂ ਬਾਅਦ ਪੰਜਾਬ ਵਿੱਚ ਦਰਿਆਵਾਂ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਘੱਟ ਰਿਹਾ ਹੈ, ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕਈ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਪੂਰਥਲਾ ਵਿੱਚ, ਤਿੰਨ ਸਰਕਾਰੀ ਸਕੂਲ 19 ਅਤੇ 20 ਸਤੰਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਆਹਲੀ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕੰਮੇਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਊਪੁਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।


Post a Comment

0 Comments
* Please Don't Spam Here. All the Comments are Reviewed by Admin.

#codes