ਅੰਮ੍ਰਿਤਸਰ: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਪਾਕਿਸਤਾਨ ਅਧਾਰਿਤ ਸਮੱਗਲਰਾਂ ਨਾਲ ਜੁੜੇ ਕਰਾਸ-ਬੋਰਡਰ ਇਲੀਗਲ ਆਰਮਜ਼ ਮੋਡਿਊਲ ਦਾ ਪਰਦਾਫਾਸ਼ ਕਰਦਿਆਂ 2 ਆਪਰੇਟਿਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਸਨ ਅਤੇ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ 'ਤੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਅਧੁਨਿਕ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ 2 ਗਲੌਕ ਪਿਸਤੌਲ ਅਤੇ 4 (.30 ਬੋਰ) ਪਿਸਤੌਲ ਸ਼ਾਮਲ ਹਨ। ਇਹ ਹਥਿਆਰ ਸੋਫਿਸਟੀਕੇਟਿਡ ਮੰਨੇ ਜਾ ਰਹੇ ਹਨ, ਜੋ ਅਪਰਾਧਕ ਵਾਰਦਾਤਾਂ ਲਈ ਵਰਤੇ ਜਾ ਸਕਦੇ ਹਨ।
ਇਸ ਮਾਮਲੇ ਸਬੰਧੀ Arms Act ਤਹਿਤ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਤਫਤੀਸ਼ ਵਧਾਈ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ ਅਤੇ ਕਰਾਸ-ਬੋਰਡਰ ਸਮੱਗਲਿੰਗ ਨੂੰ ਜੜੋਂ ਖਤਮ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
Source:

