Type Here to Get Search Results !

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਦੇ ਮੌਕੇ ਤੇ 1 ਫ਼ਰਵਰੀ ਨੂੰ ਰਾਸ਼ਟਰੀ ਛੁੱਟੀ ਦਾ MP ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਸਪੀਕਰ ਨੂੰ ਦਿੱਤਾ ਮੰਗ ਪੱਤਰ

 


ਜਲੰਧਰ ਦੇ ਮੌਜੂਦਾ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 1 ਫਰਵਰੀ ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਮੰਗ ਉਠਾਈ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਅਧਿਕਾਰਤ ਪੱਤਰ ਲਿਖ ਕੇ ਸੰਸਦ ਦੇ ਕੰਮ-ਕਾਜ ਦੇ ਸ਼ੈਡਿਊਲ ਵਿੱਚ ਬਦਲਾਅ ਕਰਨ ਦੀ ਅਪੀਲ ਕੀਤੀ ਹੈ। ਚੰਨੀ ਨੇ ਆਪਣੇ ਪੱਤਰ ਵਿੱਚ ਦਰਸਾਇਆ ਕਿ 1 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ



ਪਰ ਇਸੇ ਦਿਨ ਕੇਂਦਰ ਸਰਕਾਰ ਵੱਲੋਂ ਕੇਂਦਰੀ ਬਜਟ ਪੇਸ਼ ਕੀਤਾ ਜਾਣਾ ਨਿਰਧਾਰਤ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਪੇਸ਼ੀ ਕਾਰਨ ਸਾਰੇ ਸੰਸਦ ਮੈਂਬਰਾਂ ਦੀ ਪਾਰਲੀਮੈਂਟ ਵਿੱਚ ਹਾਜ਼ਰੀ ਲਾਜ਼ਮੀ ਹੋਵੇਗੀ, ਜਿਸ ਕਰਕੇ ਉਹ ਧਾਰਮਿਕ ਸਮਾਗਮਾਂ ਅਤੇ ਸ਼ਰਧਾਂਜਲੀ ਕਾਰਜਕ੍ਰਮਾਂ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਐਮਪੀ ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਕਰੋੜਾਂ ਸ਼ਰਧਾਲੂਆਂ ਲਈ ਵੱਡੀ ਆਸਥਾ ਦਾ ਦਿਨ ਹੈ, ਇਸ ਲਈ ਇਸਦੀ ਰਾਸ਼ਟਰੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੂੰ ਸ਼ੈਡਿਊਲ ਵਿੱਚ ਲੋੜੀਂਦੇ ਬਦਲਾਅ ਕਰਦੇ ਹੋਏ 1 ਫਰਵਰੀ ਨੂੰ ਰਾਸ਼ਟਰੀ ਛੁੱਟੀ ਦਾ ਐਲਾਨ ਕਰਨਾ ਚਾਹੀਦਾ ਹੈ, ਤਾਂ ਜੋ ਲੋਕ ਅਤੇ ਜਨ ਪ੍ਰਤੀਨਿਧੀ ਪੂਰੇ ਸਤਿਕਾਰ ਅਤੇ ਸ਼ਰਧਾ ਨਾਲ ਇਹ ਪਵਿੱਤਰ ਦਿਹਾੜਾ ਮਨਾ ਸਕਣ।

Post a Comment

0 Comments
* Please Don't Spam Here. All the Comments are Reviewed by Admin.

#codes