Type Here to Get Search Results !

ਸਰਫੇਸ ਵਾਟਰ ਪ੍ਰਾਜੈਕਟ ਵਿੱਚ ਦੇਰੀ ਲਈ ਐਲ ਐਂਡ ਟੀ ਨੂੰ 7.5 ਕਰੋੜ ਜੁਰਮਾਨਾ

 


ਜਲੰਧਰ, 24 ਜਨਵਰੀ: (ਵਿਕਾਸ ਕੁਮਾਰ)ਸ਼ਹਿਰ ਵਿੱਚ ਚੱਲ ਰਹੇ ਸਰਫੇਸ ਵਾਟਰ ਪ੍ਰਾਜੈਕਟ ਵਿੱਚ ਬੇਲੋੜੀ ਦੇਰੀ ਅਤੇ ਸੜਕਾਂ ਪੁੱਟੇ ਹੋਣ ਕਾਰਨ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੇ ਕਾਰਜਕਾਰੀ ਏਜੰਸੀ ਮੈਸਰਜ਼ ਲਾਰਸਨ ਐਂਡ ਟਰਬੋ ਲਿਮਟਿਡ (L&T) ਉੱਤੇ 7.5 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਪੂਰਾ ਨਾ ਹੋਣ ’ਤੇ ਹੋਰ ਸਖ਼ਤ ਕਾਰਵਾਈ ਹੋਵੇਗੀ।

ਉੱਚ ਪੱਧਰੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹੋਰ ਵਿਕਾਸ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਬਰਲਟਨ ਪਾਰਕ ਸਪੋਰਟਸ ਹੱਬ, ਲੰਮਾ ਪਿੰਡ–ਜੰਡੂ ਸਿੰਘਾ ਰੋਡ ਚਹੁੰ-ਮਾਰਗੀਕਰਨ ਅਤੇ ਆਦਮਪੁਰ ਏਅਰਪੋਰਟ ਅਪਰੋਚ ਰੋਡ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਵਿੱਚ ਅਪਰੋਚ ਰੋਡ ਦਾ ਲਗਭਗ 96 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਸਿਵਲ ਹਸਪਤਾਲ ਵਿੱਚ 100 ਬੈੱਡਾਂ ਵਾਲਾ ਕ੍ਰਿਟੀਕਲ ਕੇਅਰ ਬਲਾਕ, ਗਾਂਧੀ ਵਨੀਤਾ ਆਸ਼ਰਮ ਹੋਸਟਲ, ਤਹਿਸੀਲ–ਐਸਡੀਐਮ ਕੰਪਲੈਕਸ, ਸੁਭਾਨਾ ਅੰਡਰਪਾਸ ਅਤੇ ਲਿੰਕ ਸੜਕਾਂ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਕੰਮ ਵੀ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਜਲੰਧਰ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ ਅਤੇ ਜ਼ਿਆਦਾਤਰ ਕੰਮ 2026 ਦੌਰਾਨ ਪੂਰੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿੱਜੀ ਨਿਗਰਾਨੀ ਕਰਨ ਲਈ ਕਿਹਾ ਅਤੇ ਅਣਗਹਿਲੀ ’ਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ।

Post a Comment

0 Comments
* Please Don't Spam Here. All the Comments are Reviewed by Admin.

#codes