ਪੰਜਾਬ ਦੇ ਸਕੂਲ ਜੋ ਕਿ 24 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਕਰਕੇ ਬੰਦ ਸਨ, ਅੱਜ ਜਿਵੇਂ ਹੀ ਖੁਲ੍ਹੇ ਤਾਂ ਇਸ ਦੌਰਾਨ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ। ਮੋਗਾ ਤੇ ਅੰਮ੍ਰਿਤਸਰ ਦੇ ਸਕੂਲਾਂ ਨੂੰ ਇਹ ਧਮਕੀ ਭਰੇ ਈਮੇਲ ਮਿਲੇ। ਮੋਗਾ ਜ਼ਿਲ੍ਹੇ ਦੇ ਦੋ ਸਕੂਲਾਂ ਦੇ ਅਧਿਕਾਰਤ ਈਮੇਲ ਪਤੇ ‘ਤੇ ਇੱਕ ਈਮੇਲ ਆਈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਈਮੇਲ ਵਿੱਚ ਕਿਹਾ ਗਿਆ ਸੀ ਕਿ ਦੁਪਹਿਰ 2:11 ਵਜੇ ਇੱਕ ਧਮਾਕਾ ਹੋਵੇਗਾ। ਉੱਥੇ ਹੀ, ਅੰਮ੍ਰਿਤਸਰ ਦੇ ਵੀ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਕਈ ਵਾਰ-ਵਾਰ ਸੂਬੇ ਦੇ ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਚੁੱਕੇ ਹਨ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਦੀ ਪ੍ਰਿੰਸੀਪਲ ਸੋਨੀਆ ਕਲਸੀ ਨੇ ਸੂਚਿਤ ਕੀਤਾ ਸੀ ਕਿ ਸਕੂਲ ਦੇ ਅਧਿਕਾਰਤ ਈਮੇਲ ਪਤੇ ‘ਤੇ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਬਾਅਦ, ਸਾਵਧਾਨੀ ਵਜੋਂ, ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਉੱਥੇ ਹੀ, ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਸਥਿਤ ਇੱਕ ਸਰਕਾਰੀ ਸਕੂਲ ਦੇ ਈਮੇਲ ਪਤੇ ‘ਤੇ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ। ਧਮਕੀ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਈਮੇਲ ‘ਚ ਦੁਪਹਿਰ 2:11 ਵਜੇ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਕਿਹਾ ਗਿਆ ਸੀ ਕਿ ਸਕੂਲਾਂ ‘ਚ ਰਾਸ਼ਟਰੀ ਗੀਤ ਗਾਉਣਾ ਬੰਦ ਕਰ ਦਿੱਤਾ ਜਾਵੇ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਪਹਿਲੀ ਵਾਰ ਖੁੱਲ੍ਹੇ ਹਨ, ਜਿਸ ਕਾਰਨ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਵੀ ਘੱਟ ਹੈ।