ਪੰਜਾਬ ‘ਚ ਅੱਜ ਵੀ ਠੰਡ ਤੋਂ ਕੋਈ ਰਾਹਤ ਦੀ ਸੰਭਾਵਨਾ ਨਹੀਂ ਹੈ। ਸੂਬੇ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ ਵੀ ਹੈ। ਹਾਲਾਂਕਿ, ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬੀਤੇ ਦੋ ਦਿਨਾਂ ਤੋਂ ਕਈ ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਜਾ ਰਿਹਾ ਸੀ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ, ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।
ਧੁੰਦ ਦਾ ਆਰੇਂਜ ਅਲਰਟ
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।
ਤੀਬਰ ਸੀਤ ਲਹਿਰ
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਆਮ ਤੋਂ ਲੈ ਕੇ ਤੀਬਰ ਸੀਤ ਲਹਿਰ ਚੱਲ ਸਕਦੀ ਹੈ।
ਧੁੰਦ ਦਾ ਯੈਲੋ ਅਲਰਟ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।


