Type Here to Get Search Results !

ਗਣਤੰਤਰ ਦਿਵਸ ਫੁੱਲ ਡਰੈੱਸ ਰਿਹਰਸਲ: ਡਿਪਟੀ ਕਮਿਸ਼ਨਰ ਵੱਲੋਂ ਤਿਰੰਗਾ ਲਹਿਰਾਇਆ, 26 ਜਨਵਰੀ ਸਮਾਗਮ ਲਈ ਤਿਆਰੀਆਂ ਮੁਕੰਮਲ

 



ਜਲੰਧਰ,24 ਜਨਵਰੀ (ਸ਼ਿਵਮ ਪਾਂਡੇ ) ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਨਦਾਰ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਇਸ ਮੌਕੇ ਹਾਜ਼ਰ ਰਹੇ।

ਪਰੇਡ ਕਮਾਂਡਰ ਅਸ਼ੋਕ ਮੀਨਾ, ਆਈ.ਪੀ.ਐਸ. ਦੀ ਅਗਵਾਈ ਹੇਠ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਰਿਹਰਸਲ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਅਤੇ ਸੀ.ਆਰ.ਪੀ.ਐਫ. ਬੈਂਡ ਨੇ ਹਿੱਸਾ ਲਿਆ।

ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ, ਜਦਕਿ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਾਸ ਪੀ.ਟੀ. ਸ਼ੋਅ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ 26 ਜਨਵਰੀ ਨੂੰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਉਣਗੇ।

ਰਿਹਰਸਲ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਪੁਲਿਸ ਨੂੰ ਸਖ਼ਤ ਸੁਰੱਖਿਆ, ਆਵਾਜਾਈ ਅਤੇ ਪਾਰਕਿੰਗ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ।

ਸਮਾਗਮ ਦੌਰਾਨ ਆਜ਼ਾਦੀ ਸੈਨਾਨੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਵਾਰਸਾਂ, ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਾਬਿਲ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਰਵੋਤਮ ਝਾਕੀ ਅਤੇ ਸੱਭਿਆਚਾਰਕ ਪੇਸ਼ਕਾਰੀ ਨੂੰ ਵੀ ਵਿਸ਼ੇਸ਼ ਸਨਮਾਨ ਮਿਲੇਗਾ।

ਡਾ. ਅਗਰਵਾਲ ਨੇ ਜਲੰਧਰ ਵਾਸੀਆਂ ਨੂੰ 26 ਜਨਵਰੀ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।

Post a Comment

0 Comments
* Please Don't Spam Here. All the Comments are Reviewed by Admin.

#codes