Type Here to Get Search Results !

ਜਲੰਧਰ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ

 


ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਵਿੱਚ ਨਿਕਲਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਹੁਕਮਾਂ ਅਨੁਸਾਰ ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ, ਸੁਵਿਧਾ ਅਤੇ ਆਵਾਜਾਈ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਹਾਲਾਂਕਿ ਜਿਨ੍ਹਾਂ ਸੰਸਥਾਵਾਂ ਵਿੱਚ ਉਸ ਦਿਨ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਯਤ ਹਨ, ਉਨ੍ਹਾਂ ਕਲਾਸਾਂ ‘ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ ਅਤੇ ਪ੍ਰੀਖਿਆਵਾਂ ਪਹਿਲਾਂ ਤਹਿ ਸ਼ਡਿਊਲ ਅਨੁਸਾਰ ਹੀ ਹੋਣਗੀਆਂ।

Post a Comment

0 Comments
* Please Don't Spam Here. All the Comments are Reviewed by Admin.

#codes