Type Here to Get Search Results !

26 ਫਰਵਰੀ ਨੂੰ ਜਲੰਧਰ ‘ਚ ਨਿਕਲੇਗਾ ਮਾਂ ਬੋਲੀ ਪੰਜਾਬੀ ਮਾਰਚ, ਤਿਆਰੀਆਂ ਦਾ ਜਾਇਜ਼ਾ

 


ਜਲੰਧਰ, 24 ਫਰਵਰੀ: ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ ਜਲੰਧਰ ਵਿੱਚ ਕੱਢਿਆ ਜਾਵੇਗਾ। ਇਹ ਮਾਰਚ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਨਾਲ ਨੌਜਵਾਨ ਪੀੜ੍ਹੀ ਵਿੱਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ-ਕਾਲਜ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੀ ਮੌਜੂਦ ਰਹੇ।

ਦੀਪਕ ਬਾਲੀ ਨੇ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਕੌਮ ਅਤੇ ਸੱਭਿਆਚਾਰ ਦੀ ਪਛਾਣ ਅਧੂਰੀ ਹੈ ਅਤੇ ਆਉਣ ਵਾਲੀ ਪੀੜ੍ਹੀ ਲਈ ਪੰਜਾਬੀ ਭਾਸ਼ਾ ਨੂੰ ਸੰਭਾਲ ਕੇ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਮੁਤਾਬਕ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ ਅਤੇ ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸੱਭਿਆਚਾਰਕ ਸਮਾਗਮ ਨਾਲ ਸਮਾਪਤ ਹੋਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦੇ ਮੱਦੇਨਜ਼ਰ ਰਿਫ਼ਰੈਸ਼ਮੈਂਟ, ਪੀਣ ਵਾਲਾ ਪਾਣੀ, ਆਵਾਜਾਈ ਵਾਹਨ, ਐਂਬੂਲੈਂਸ ਅਤੇ ਮੈਡੀਕਲ ਟੀਮਾਂ, ਸੁਰੱਖਿਆ ਪ੍ਰਬੰਧ, ਸਾਫ-ਸਫ਼ਾਈ ਅਤੇ ਟ੍ਰੈਫਿਕ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ।

ਇਸ ਮੌਕੇ ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਜਾਗ੍ਰਿਤੀ ਮੰਚ ਦੇ ਅਹੁਦੇਦਾਰ ਅਤੇ ਸਕੂਲ-ਕਾਲਜ ਨੁਮਾਇੰਦੇ ਵੀ ਹਾਜ਼ਰ 

Post a Comment

0 Comments
* Please Don't Spam Here. All the Comments are Reviewed by Admin.

#codes