ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਦੇ ਹੋਏ 2 ਅਤਿ-ਖ਼ਤਰਨਾਕ 9MM ਸਬ-ਮਸ਼ੀਨ ਗੰਨ ਅਤੇ 1 ਖਾਲੀ ਮੈਗਜ਼ੀਨ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਵਿੱਚ ਇਸ ਮਾਮਲੇ ਦੇ ਤਾਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਨਾਲ ਜੁੜਦੇ ਸਾਹਮਣੇ ਆਏ ਹਨ। ਇਹ ਹਥਿਆਰ ਪੰਜਾਬ ਭਰ ਵਿੱਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤੇ ਜਾਣੇ ਸੀ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਫਰਾਰ ਦੋਸ਼ੀਆਂ ਦੀ ਪਛਾਣ ਅਤੇ ਪੂਰੇ ਨੈੱਟਵਰਕ ਨੂੰ ਤੋੜਣ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ Zero Tolerance Policy ‘ਤੇ ਕਾਇਮ ਹੈ ਅਤੇ ਇੱਕ ਸੁਰੱਖਿਅਤ ਪੰਜਾਬ ਲਈ ਵਚਨਬੱਧ ਹੈ।

