Type Here to Get Search Results !

ਅਦਾਲਤ ‘ਚ ਦਲੀਲਾਂ ਪਈਆਂ ਭਾਰੀ: ਚੰਨਪ੍ਰੀਤ ਚਾਹਲ ਨੂੰ ਮਿਲੀ ਜ਼ਮਾਨਤ

 


ਜਲੰਧਰ: ਜਲੰਧਰ ਦੀ ਅਦਾਲਤ ਵੱਲੋਂ ਮਾਰਪੀਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੋਸ਼ੀ ਚੰਨਪ੍ਰੀਤ ਸਿੰਘ ਉਰਫ਼ ਚੰਨਪ੍ਰੀਤ ਚਾਹਲ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਆਰਡਰ ਜੁਡੀਸ਼ੀਅਲ ਮੈਜਿਸਟਰੇਟ ਫਰਸਟ ਕਲਾਸ ਦੀ ਅਦਾਲਤ ਵੱਲੋਂ ਜਾਰੀ ਕੀਤਾ ਗਿਆ।

ਦੋਸ਼ੀ ਨੂੰ 21 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਸ ਤੋਂ ਬਾਅਦ ਹਿਰਾਸਤ ਵਿੱਚ ਸੀ। ਮਾਮਲੇ ਵਿੱਚ ਦੋਸ਼ੀ ਪੱਖ ਵੱਲੋਂ ਪੇਸ਼ ਹੋਏ ਐਡਵੋਕੇਟ ਰਿਸ਼ਭ ਭਾਟੀਆ ਨੇ ਅਦਾਲਤ ਅੱਗੇ ਮਜ਼ਬੂਤੀ ਨਾਲ ਪੱਖ ਰੱਖਿਆ ਅਤੇ ਦਲੀਲ ਦਿੱਤੀ ਕਿ ਦੋਸ਼ੀ ਕਾਫ਼ੀ ਸਮੇਂ ਤੋਂ ਹਿਰਾਸਤ ਵਿੱਚ ਹੈ ਅਤੇ ਹੁਣ ਹੋਰ ਰਿਮਾਂਡ ਦੀ ਲੋੜ ਨਹੀਂ ਹੈ।

ਐਡਵੋਕੇਟ ਰਿਸ਼ਭ ਭਾਟੀਆ ਦੀ ਪ੍ਰਭਾਵਸ਼ਾਲੀ ਪੇਸ਼ੀ ਤੋਂ ਬਾਅਦ ਅਦਾਲਤ ਨੇ ਦਲੀਲਾਂ ਨਾਲ ਸਹਿਮਤ ਹੋਂਦਿਆਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।

Post a Comment

0 Comments
* Please Don't Spam Here. All the Comments are Reviewed by Admin.

#codes