Type Here to Get Search Results !

ਜਲੰਧਰ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਗੈਸ ਏਜੰਸੀਆਂ ਦੀ ਲਗਾਤਾਰ ਚੈਕਿੰਗ

 


ਜਲੰਧਰ, 16 ਮਾਰਚ : ਘਰੇਲੂ ਗੈਸ ਸਿਲੈਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਗੈਸ ਏਜੰਸੀਆਂ ਦੀ ਚੈਕਿੰਗ ਲਗਾਤਾਰ ਜਾਰੀ ਹੈ। 

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵੀ ਜਲੰਧਰ ਸਮੇਤ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਚੈਕਿੰਗ ਕੀਤੀ ਗਈ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਿਲੰਡਰਾਂ ਦੀ ਸਪਲਾਈ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਪਲਾਈ ਚੇਨ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਵਿਭਾਗ ਅਤੇ ਗੈਸ ਏਜੰਸੀਆਂ ਨਾਲ ਨਿਰੰਤਰ ਸੰਪਰਕ ਬਣਾਇਆ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਅਤੇ ਵੰਡ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਵਿੱਚ ਉੱਚ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਵਟਸਐਪ ਹੈਲਪਲਾਈਨ ਨੰਬਰ 9646222555 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਗੈਰ ਕਾਨੂੰਨੀ ਜਮ੍ਹਾਖੋਰੀ ਬਾਰੇ ਵਟਸਐਪ ਮੈਸੇਜ ਰਾਹੀਂ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਅਜਿਹੀ ਕਿਸੇ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਇਸ ਨੰਬਰ ’ਤੇ ਸਾਂਝੀ ਕੀਤੀ ਜਾਵੇ, ਤਾਂ ਜੋ ਉਸ ’ਤੇ ਫੌਰੀ ਕਾਰਵਾਈ ਕੀਤੀ ਜਾ ਸਕੇ।

ਡਾ. ਅਗਰਵਾਲ ਨੇ ਜਨਤਾ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਘਬਰਾਹਟ ਵਿੱਚ ਆ ਕੇ ਬੇਲੋੜੀ ਖ਼ਰੀਦ ਕਰਨ ਤੋਂ ਗੁਰੇਜ਼ ਕਰਨ ਲ਼ਈ ਵੀ ਕਿਹਾ। 

ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਜਮ੍ਹਾਖੋਰੀ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਤੇ ਗੈਰ ਕਾਨੂੰਨੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Post a Comment

0 Comments
* Please Don't Spam Here. All the Comments are Reviewed by Admin.

#codes