Type Here to Get Search Results !

ਜਲੰਧਰ ਦੇ BSF ਚੌਕ ਨੇੜੇ ਐਕਟਿਵਾ ''ਚ ਹੋਇਆ ਬਲਾਸਟ

 


ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਇਲਾਕੇ BSF ਚੌਕ ਦੇ ਨੇੜੇ ਇੱਕ ਐਕਟਿਵਾ ਵਿੱਚ ਅਚਾਨਕ ਹੋਏ ਧਮਾਕੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਇਸ ਧਮਾਕੇ ਤੋਂ ਤੁਰੰਤ ਬਾਅਦ ਐਕਟਿਵਾ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ 'ਤੇ ਭਾਜੜ ਮਚ ਗਈ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ

ਚਸ਼ਮਦੀਦਾਂ ਦੇ ਦੱਸਣ ਮੁਤਾਬਕ ਧਮਾਕਾ ਹੁੰਦੇ ਹੀ ਐਕਟਿਵਾ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ, ਜਿਸ ਨੂੰ ਦੇਖ ਕੇ ਆਸ-ਪਾਸ ਦੇ ਲੋਕ ਘਬਰਾ ਗਏ। ਖੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

Post a Comment

0 Comments
* Please Don't Spam Here. All the Comments are Reviewed by Admin.

#codes