Type Here to Get Search Results !

Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ...

 


ਰਿਪੋਰਟ (ਅਰਮਾਨ) ਪੰਜਾਬ ਰਾਜ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੂਬੇ ਦੀਆਂ ਨਗਰ ਨਿਗਮ ਚੋਣਾਂ ਦੇ ਪ੍ਰੋਗਰਾਮ ਦਾ ਅਧਿਕਾਰਿਕ ਐਲਾਨ ਕਰ ਦਿੱਤਾ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ। ਐਲਾਨ ਦੇ ਨਾਲ ਹੀ ਸੂਬੇ ਭਰ ਵਿੱਚ ਆਚਾਰ ਸੰਹਿਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਚੋਣ ਕਮਿਸ਼ਨ ਮੁਤਾਬਕ ਪੰਜਾਬ ਦੇ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਕੁੱਲ 36,72,932 ਵੋਟਰ ਆਪਣੇ ਨਵੇਂ ਨੁਮਾਇੰਦਿਆਂ ਦੀ ਚੋਣ ਲਈ ਵੋਟ ਦਾ ਇਸਤੇਮਾਲ ਕਰਨਗੇ। ਵੋਟਿੰਗ 26 ਮਈ 2026 ਨੂੰ ਹੋਵੇਗੀ ਜਦਕਿ ਵੋਟਾਂ ਦੀ ਗਿਣਤੀ ਅਤੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਆਚਾਰ ਸੰਹਿਤਾ ਲਾਗੂ ਹੋਣ ਤੋਂ ਬਾਅਦ ਹੁਣ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਸਰਕਾਰ ਕੋਈ ਨਵਾਂ ਪ੍ਰੋਜੈਕਟ ਜਾਂ ਵਿਕਾਸ ਯੋਜਨਾ ਐਲਾਨ ਨਹੀਂ ਕਰ ਸਕੇਗੀ।


ਪ੍ਰਸ਼ਾਸਨ ਨੂੰ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸ਼ਾਂਤੀਪੂਰਨ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਚੋਣਾਂ ਦੇ ਐਲਾਨ ਮਗਰੋਂ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ ਅਤੇ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਉਮੀਦਵਾਰਾਂ ਨੂੰ ਲੈ ਕੇ ਅੰਦਰੂਨੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।


ਇਹ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਆਉਣ ਵਾਲੀਆਂ ਵੱਡੀਆਂ ਸਿਆਸੀ ਲੜਾਈਆਂ ਤੋਂ ਪਹਿਲਾਂ ਸਾਰੀਆਂ ਮੁੱਖ ਪਾਰਟੀਆਂ ਲਈ ਅਹਿਮ ਮੰਨੀਆਂ ਜਾ ਰਹੀਆਂ ਹਨ।

Post a Comment

0 Comments
* Please Don't Spam Here. All the Comments are Reviewed by Admin.

#codes