Type Here to Get Search Results !

ਲੀਗਲ ਏਡ ਡਿਫੈਂਸ ਕੌਂਸਲ ਨੀਤੀ ਖ਼ਿਲਾਫ਼ ਵਕੀਲਾਂ ਦਾ ਸੰਘਰਸ਼ ਹੋਇਆ ਹੋਰ ਤਿੱਖਾ, ਵਕੀਲ ਭੁੱਖ ਹੜਤਾਲ 'ਤੇ ਬੈਠੇ

 


25.6.2026( ਰਵਿੰਦਰ ਕੁਮਾਰ ) ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਵਕੀਲਾਂ ਦਾ ਸੰਘਰਸ਼ ਅੱਜ ਹੋਰ ਤਿੱਖਾ ਹੋ ਗਿਆ। ਅੱਜ ਸਵੇਰੇ ਤੋਂ ਹੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸਕੱਤਰ ਸਮੇਤ ਛੇ ਸੀਨੀਅਰ ਵਕੀਲ ਭੁੱਖ ਹੜਤਾਲ 'ਤੇ ਬੈਠ ਗਏ।

ਭੁੱਖ ਹੜਤਾਲ 'ਤੇ ਬੈਠੇ ਵਕੀਲਾਂ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਦਿੱਤਿਆ ਜੈਨ, ਸਕੱਤਰ ਰੋਹਿਤ ਗੰਭੀਰ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਸਾਬਕਾ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ, ਅਮਰਿੰਦਰ ਸਿੰਘ ਥਿੰਦ ਅਤੇ ਅਸ਼ੋਕ ਸ਼ਰਮਾ ਸ਼ਾਮਲ ਹਨ।

ਭੁੱਖ ਹੜਤਾਲ 'ਤੇ ਬੈਠੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਇਸ ਨੀਤੀ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ ਹੋਰ ਵਕੀਲ ਵੀ ਲਗਾਤਾਰ ਭੁੱਖ ਹੜਤਾਲ ਨਾਲ ਜੁੜਦੇ ਰਹਿਣਗੇ।

ਇਸ ਦੌਰਾਨ ਵਕੀਲਾਂ ਨੇ ਨੀਤੀ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ 'ਤੇ ਜਲਦੀ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ

Post a Comment

0 Comments
* Please Don't Spam Here. All the Comments are Reviewed by Admin.

#codes