Type Here to Get Search Results !

ਜਲੰਧਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 24.48 ਲੱਖ ਦੀ ਜਾਇਦਾਦ ਜ਼ਬਤ

 


8.8.2026:-( ਰਵਿੰਦਰ ਕੁਮਾਰ ) ਜਲੰਧਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 24.48 ਲੱਖ ਦੀ ਜਾਇਦਾਦ ਜ਼ਬਤ

ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕਰੀਬ 24.48 ਲੱਖ ਰੁਪਏ ਮੁੱਲ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਗਈ।

ਸਦਰ ਥਾਣਾ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਵਿੱਤੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਕੱਠੇ ਕੀਤੇ ਸਬੂਤਾਂ ਦੇ ਆਧਾਰ ’ਤੇ ਐਨਡੀਪੀਐਸ ਐਕਟ, 1985 ਦੀ ਧਾਰਾ 68-F ਤਹਿਤ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਇਦਾਦਾਂ ਦੀ ਜਾਂਚ ਕੀਤੀ ਅਤੇ ਸਬੰਧਤ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ। ਦੱਸਿਆ ਗਿਆ ਹੈ ਕਿ ਇਹ ਕਾਰਵਾਈ 26 ਅਪ੍ਰੈਲ 2026 ਨੂੰ ਸਦਰ ਥਾਣੇ ਵਿੱਚ ਦਰਜ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(C), 29 ਅਤੇ 61 ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗਈ ਹੈ।

Post a Comment

0 Comments
* Please Don't Spam Here. All the Comments are Reviewed by Admin.

#codes