4.08.2026:-( ਰਵਿੰਦਰ ਕੁਮਾਰ )ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਰ ਵਿੱਚ ਬੀਤੇ ਦਿਨੀਂ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਕਈ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੇ ਮਾਮਲੇ ਨੇ ਧਾਰਮਿਕ ਵਰਗਾਂ ਵਿੱਚ ਰੋਸ ਪੈਦਾ ਕੀਤਾ ਹੈ
ਘਟਨਾ ਦੇ ਵਿਰੋਧ ਵਿੱਚ ਵੱਖ-ਵੱਖ ਮੰਦਰ ਕਮੇਟੀਆਂ ਅਤੇਸੰਤ ਸਮਾਜ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੀਆਂ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਵਾਲੀ ਰਾਤ ਹੀ ਦੋਵਾਂ ਧਿਰਾਂ ਦੇ ਕਰੀਬ 18 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਿਲ ਰਹੀਆਂ ਹੋਰ ਸ਼ਿਕਾਇਤਾਂ ਦੇ ਆਧਾਰ ’ਤੇ ਐਫਆਈਆਰ ਵਿੱਚ ਲੋੜ ਅਨੁਸਾਰ ਹੋਰ ਧਾਰਾਵਾਂ ਵੀ ਜੋੜੀਆਂ ਜਾਣਗੀਆਂ।

