ਹੁਸ਼ਿਆਰਪੁਰ,6 ਅਗਸਤ (ਰਿੰਕੂ ਥਾਪਰ)ਅੱਜ ਡੇਮੋਕ੍ਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 2027 ਦੀਆਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਮਦੇ ਨਜ਼ਰ ਰੱਖਦੇ ਹੋਏ ਹਰਵਿੰਦਰ ਲਾਡੀ ਗਰੋਆ ਨੂੰ ਇੰਚਾਰਜ ਵਿਧਾਨ ਸਭਾ ਹਲਕਾ ਸ਼ਾਮ 84 ਤੋਂ ਨਿਯੁਕਤ ਕੀਤਾ ਗਿਆ ਖੋਸਲਾ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ ਸਾਢੇ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ। ਦੇਖਣ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਲੋਕ ਦੁਖੀ ਨਜ਼ਰ ਆਏ ਹਨ! ਹੁਣ ਪੰਜਾਬ ਦੀ ਸੱਤਾ ਵਿੱਚ ਬਦਲਾਵ ਲਿਆਉਣ ਲਈ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ! ਇਸ ਮੌਕੇ ਹਰਵਿੰਦਰ ਲਾਡੀ ਗਰੋਆਂ ਨੇ ਡੈਮੋਕਰੈਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਜਲਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਮੈਨੂੰ ਪਾਰਟੀ ਵੱਲੋਂ ਮਾਨ ਸਤਿਕਾਰ ਦਿੱਤਾ ਗਿਆ ਹੈ ਉਸ ਨੂੰ ਮੈਂ ਆਪਣੇ ਤਨ ਦੇਹੀ ਨਾਲ ਨਿਭਾਵਾਂਗਾ ਅਤੇ ਮੈਂ ਵਿਧਾਨ ਸਭਾ ਹਲਕਾ ਸ਼ਾਮ 84 ਵਿੱਚ ਪਾਰਟੀ ਦੀ ਬਿਹਤਰੀ ਅਤੇ ਹਲਕੇ ਦੀ ਬੇਹਤਰੀ ਲਈ ਕੰਮ ਕਰਾਂਗਾ! ਇਸ ਮੌਕੇ ਹੋਰਨਾਂ ਤੋਂ ਇਲਾਵਾ
ਸੁਮੀਰ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਕਾਲਾ, ਨਿਰਮਲ ਸਿੰਘ, ਸਖਦੇਵ ਸਿੰਘ, ਜਸਵੀਰ ਸਿੰਘ, ਸਿਗਾਰਾ ਸਿੰਘ, ਅੰਸ਼ਦੀਪ ਸਿੰਘ, ਹਰਵਿੰਦਰ ਸਿੰਘ, ਗਰਮੁੱਖ ਸਿੰਘ ਆਦਿ ਸਾਥੀ ਮੌਜੂਦ ਸੀ

